ਕਿਸਾਨਾਂ ਵੱਲੋਂ ਅੱਜ ਫਗਵਾੜਾ ਸ਼ੂਗਰ ਮਿੱਲ ਚੌਂਕ ਸਵੇਰੇ 9 ਵਜੇ ਤੋਂ ਜਾਮ ਕਰ ਦਿੱਤਾ ਜਾਏਗਾ। ਮਿੱਲ ਵੱਲ ਕਿਸਾਨਾਂ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਨੇ ਇਹ ਐਲਾਨ ਕੀਤਾ ਸੀ।ਇਸ ਨਾਲ ਦਿੱਲੀ-ਜਲੰਧਰ ਨੈਸ਼ਨਲ ਹਾਈਵੇਅ ਨੂੰ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਤੋਂ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ।

BKU ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਮੁਤਾਬਿਕ ਇਸ ਧਰਨੇ ’ਚ ਐਂਬੂਲੈਂਸ, ਸਕੂਲੀ ਬੱਚਿਆਂ ਦੀਆਂ ਬੱਸਾਂ ਅਤੇ ਮਾਤਾ ਚਿੰਤਪੂਰਨੀ ਦੇ ਮੇਲੇ ਚੱਲ ਰਹੇ ਹਨ, ਉਸ ਦੀ ਸੰਗਤ ਨੂੰ ਲੰਘਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਸਾਹਨੀ ਨੇ ਦੱਸਿਆ ਕਿ ਸਮੇਂ-ਸਮੇਂ ਤੇ ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਪਰ ਉਨ੍ਹਾਂ ਵੱਲੋਂ ਵੀ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਦੇ ਰੋਸ ਵਜੋਂਅੱਜ ਸਵੇਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਉਧਰ ਟ੍ਰੈਫਿਕ ਪੁਲਿਸ ਫਗਵਾੜਾ ਦਿਆਂ ਚੁਣੌਤੀਆਂ ਵੀ ਵਧ ਗਈਆਂ ਹਨ। ਇਸ ਨੂੰ ਲੈ ਕੇ ਫਗਵਾੜਾ ਪੁਲਿਸ ਵੱਲੋਂ ਟ੍ਰੈਫਿਕ ਨੂੰ ਡਾਈਵਰਟ ਕੀਤਾ ਗਿਆ ਹੈ ਅਤੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ।

Spread the love