ਮਹਾਰਾਸ਼ਟਰ ਵਿੱਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਕੈਬਨਿਟ ਦਾ ਅੱਜ ਵਿਸਥਾਰ ਕਰ ਦਿੱਤਾ ਗਿਆ ਹੈ। ਇਸ ਵਿੱਚ 18 ਮੰਤਰੀਆਂ ਨੇ ਸਹੁੰ ਚੁੱਕੀ। ਸਹੁੰ ਚੁੱਕਣ ਵਾਲਿਆਂ ’ਚ ਭਾਜਪਾ ਤੇ ਏਕਨਾਥ ਸ਼ਿੰਦੇ ਦੀ ਅਗਵਾਈ ਹੇਠੇ ਸ਼ਿਵ ਸੈਨਾ ਧੜੇ ਦੇ 9-9 ਮੰਤਰੀ ਸ਼ਾਮਲ ਕੀਤੇ ਗਏ ਹਨ। ਭਾਜਪਾ ਦੇ ਰਾਧਾਕ੍ਰਿਸ਼ਨ ਵਿਖੇ ਪਾਟਿਲ, ਸੁਧੀਰ ਮੁਨਗੰਤੀਵਾਰ ਸਮੇਤ 16 ਹੋਰ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ। ਭਾਜਪਾ ਦੀ ਮਹਾਰਾਸ਼ਟਰ ਇਕਾਈ ਦੇ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।

Spread the love