ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਆਰ.ਕੇ.ਸਿੰਘ ਨੂੰ ਆਖਿਆ ਕਿ ਉਹ ਬਿਜਲੀ ਸੋਧ ਬਿੱਲ ਬਾਰੇ ਰਾਜ ਸਰਕਾਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਸੰਸਦ ’ਚ ਰੱਖਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਮੰਤਰਾਲੇ ਨੇ ਕਿਸਾਨ ਜਥੇਬੰਦੀਆਂ ਨੂੰ ਲਿਖਤੀ ਭਰੋਸਾ ਦਿੱਤਾ ਸੀ ਕਿ ਇਹ ਬਿੱਲ ਜਿਨ੍ਹਾਂ ਦੇ ਹਿੱਤ ਜੁੜੇ ਹਨ, ਉਨ੍ਹਾਂ ਸਭ ਨਾਲ ਰਾਇ ਮਸ਼ਵਰਾ ਹੋਣ ਤੋਂ ਬਾਅਦ ਸੰਸਦ ’ਚ ਰੱਖਿਆ ਜਾਵੇਗਾ। ਹਰਸਿਮਰਤ ਨੇ ਕਿਹਾ ਕਿ ਪਵਿੱਤਰ ਇਕਰਾਰ ਕਰਨ ਦੇ ਬਾਵਜੂਦ ਜਿਨ੍ਹਾਂ ਦੇ ਹਿੱਤ ਜੁੜੇ ਹਨ, ਉਨ੍ਹਾਂ ਨਾਲ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ। ਐੱਨ.ਡੀ.ਏ. ਸਰਕਾਰ ਬਿਜਲੀ ਸੋਧ ਬਿੱਲ ਬਾਰੇ ਵੀ ਦੁਆਏ ਲਿਖਤੀ ਭਰੋਸੇ ਤੋਂ ਉਸੇ ਤਰੀਕੇ ਭੱਜ ਰਹੀ ਹੈ, ਜਿਵੇਂ ਇਹ ਦੇਸ਼ ਦੇ ਕਿਸਾਨਾਂ ਲਈ ਐੱਮ.ਐੱਸ.ਪੀ. ਗਰੰਟੀ ਲਈ ਕਮੇਟੀ ਬਣਾਉਣ ਦੇ ਵਾਅਦੇ ਤੋਂ ਭੱਜੀ ਹੈ।

Spread the love