ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਰੱਦ ਕੀਤੀ ਹੈ। ਇਨ੍ਹਾਂ ਅਹੁਦਿਆਂ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ’ਤੇ ਕੰਮ ਕਰਨ ਵਾਲਿਆਂ ਨੂੰ ਹੀ ਵਾਧੂ 5 ਅੰਕ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਸੋਮਵਾਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ। ਅਦਾਲਤ ਦਾ ਇਹ ਫੈਸਲਾ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਕਈ ਪਟੀਸ਼ਨਾਂ ‘ਤੇ ਆਇਆ ਹੈ। ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਪਿਛਲੇ ਸਾਲ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

Spread the love