ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮੁਫ਼ਤ ਸਰਕਾਰੀ ਲੋਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਅਜਿਹੀਆਂ ਸਹੂਲਤਾਂ ਨੂੰ ਸੌਗਾਤ ਕਰਾਰ ਦੇ ਕੇ ਇਨ੍ਹਾਂ ਨੂੰ ਖ਼ਤਮ ਕਰਨ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇੱਥੇ ਆਨਲਾਈਨ ਸੰਖੇਪ ਗੱਲਬਾਤ ਦੌਰਾਨ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਮੁਫ਼ਤ ਸਿੱਖਿਆ ਅਤੇ ਹੋਰ ਲੋਕ ਭਲਾਈ ਸਕੀਮਾਂ ਨੂੰ ਸੌਗਾਤਾਂ ਕਹਿਣ ਵਾਲੇ ‘ਦੇਸ਼ਧ੍ਰੋਹੀ’ ਹਨ। ਉਨ੍ਹਾਂ ਨੇ ‘ਭਾਰਤਵਾਦ’ ਲਿਆਉਣ ਲਈ ਭਾਈ-ਭਤੀਜਾਵਾਦ ਅਤੇ ‘ਦੋਸਤਵਾਦ’ ਨੂੰ ਖ਼ਤਮ ਕਰਨ ਦਾ ਸੱਦਾ। ਉਧਰ, ਭਾਜਪਾ ਨੇ ਕਿਹਾ ਕਿ ਕੇਜਰੀਵਾਲ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ ਅਤੇ ਚੋਣਾਂ ਦੌਰਾਨ ਮੁਫ਼ਤ ਦੀਆਂ ਸੌਗਾਤਾਂ ਦੇਣ ਦੇ ਵਾਅਦੇ ਕਰ ਕੇ ‘ਨਾਇਕ’ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।

Spread the love