ਦੂਰਸੰਚਾਰ ਰਾਜ ਮੰਤਰੀ ਦੇਵੂਸਿੰਘ ਚੌਹਾਨ ਨੇ ਅੱਜ ਕਿਹਾ ਕਿ ਲੰਮੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਤੇਜ਼ ਗਤੀ ਵਾਲੀਆਂ 5ਜੀ ਸੇਵਾਵਾਂ ਲਗਪਗ ਇੱਕ ਮਹੀਨੇ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਉਹ ਇੱਥੇ ਇੱਕ ਪ੍ਰੋਗਰਾਮ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਧਰ, ਦੇਸ਼ ਦੀ ਸਭ ਤੋਂ ਵੱਡੀ ਦੂਰਸੰਚਾਰ ਕੰਪਨੀ ਜੀਓ ਨੇ 1000 ਸ਼ਹਿਰਾਂ ਵਿੱਚ 5ਜੀ ਸੇਵਾਵਾਂ ਸ਼ੁਰੂ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਉਸ ਨੇ ਆਪਣੇ ਦੇਸ਼ ਵਿੱਚ ਬਣੇ 5ਜੀ ਦੂਰਸੰਚਾਰ ਉਪਕਰਨਾਂ ਦਾ ਪ੍ਰੀਖਣ ਵੀ ਕੀਤਾ ਹੈ।

Spread the love