ਗੁਰਦਾਸਪੁਰ ਦੇ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਹਰਸ਼ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਕਰਨ ਘਰੋਂ ਨਿਕਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਥੇ ਵੱਧ ਨਸ਼ਾ ਕਾਰਨ ਉਸ ਦੀ ਮੌਤ ਹੋ ਗਈ ਹੈ।ਜਾਣਕਾਰੀ ਮੁਤਾਬਕ ਨੌਜਵਾਨ ਦੀ ਮੌਤ ਤੋਂ ਬਾਅਦ ਲਾਸ਼ ਨੂੰ ਟਿਕਾਣੇ ਲਾਉਣ ਦੀ ਕੋਸ਼ਿਸ਼ ਕਰ ਰਹੇ ਦੋਸਤ ਨੂੰ ਪਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਮੌਤ ਤੋਂ ਬਾਅਦ ਘਬਰਾਏ ਦੋਸਤ ਲਾਸ਼ ਨੂੰ ਟਿਕਾਣੇ ਲਾਉਣ ਲਈ ਨਹਿਰ ਕੰਢੇ ਖੜ੍ਹੇ ਸਨ। ਇਸ ਦੌਰਾਨ ਗਸ਼ਤ ਕਰਦੀ ਪੁਲਿਸ ਨੂੰ ਵੇਖ ਕੇ ਭੱਜਣ ਲੱਗੇ। ਪੁਲਿਸ ਨੇ ਇਕ ਦੋਸਤ ਨੂੰ ਕਾਬੂ ਕਰ ਲਿਆ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕੱਲਾ ਪੁੱਤ ਸੀ। ਜੋ ਇਸ ਦੁਨੀਆਂ ਵਿਚ ਨਹੀਂ ਰਿਹਾ।

Spread the love