AAP ਦੀ ਸਰਕਾਰ ਵੀ ਹੁਣ ਰਵਾਇਤੀ ਪਾਰਟੀਆਂ ਵਾਲੇ ਪੈਂਤੜਿਆਂ ਉੱਪਰ ਉੱਤਰ ਆਈ ਹੈ। ਸਰਕਾਰ RTI ਐਕਟ ਰਾਹੀਂ ਅਜਿਹੀ ਜਾਣਕਾਰੀ ਦੇਣ ਤੋਂ ਟਾਲਾ ਵੱਟਣ ਲੱਗੀ ਹੈ ਜਿਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸਵਾਲ ਉੱਠਣ ਦਾ ਖਦਸ਼ਾ ਹੈ। ਇਸ ਗੱਲ ਦਾ ਅੰਦਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਹਵਾਈ ਖਰਚਿਆਂ ਦਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ RTI ਐਕਟ ਤਹਿਤ ਜਾਣਕਾਰੀ ਮੰਗੀ ਗਈ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਈ ਗੇੜਿਆਂ ਉੱਪਰ ਕਿੰਨਾ ਖਰਚਾ ਆਇਆ ਹੈ। ਸਰਕਾਰ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਮੁੱਖ ਮੰਤਰੀ ਦੇ ਹਵਾਈ ਖਰਚਿਆਂ ਦਾ ਵੇਰਵਾ ਦੇਣ ਤੋਂ ਇਨਕਾਰ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਸਰਕਾਰ ਨੇ ਪਿਛਲੇ ਮੁੱਖ ਮੰਤਰੀਆਂ ਦੇ ਹਵਾਈ ਖਰਚੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਨਹੀਂ ਕੀਤਾ। ਇੱਥੋਂ ਤੱਕ AAP ਹਮੇਸ਼ਾਂ ਹੀ ਪਿਛਲੇ ਮੁੱਖ ਮੰਤਰੀਆਂ ਦੇ ਹਵਾਈ ਖਰਚੇ ਨੂੰ ਲੈ ਕੇ ਰਵਾਇਤੀ ਪਾਰਟੀਆਂ ਨੂੰ ਘੇਰਦੀ ਰਹੀ ਹੈ।

Spread the love