ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਅੱਜ ਫੈਸਲਾ ਸੁਣਾਏਗੀ। ਜਸਟਿਸ MS ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 29 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੀਨੀਅਰ ਅਕਾਲੀ ਆਗੂ ‘ਤੇ 20 ਦਸੰਬਰ, 2021 ਨੂੰ ਰਾਜ ਅਪਰਾਧ ਸ਼ਾਖਾ, ਮੋਹਾਲੀ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ, ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦਿੱਤੀ ਅੰਤਰਿਮ ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਬਾਅਦ 24 ਫਰਵਰੀ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ।

ਮਜੀਠੀਆ ਵਿਰੁੱਧ ਪੁਲਿਸ ਦੀ FIR ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ, ਵਿਸ਼ੇਸ਼ DGP ਹਰਪ੍ਰੀਤ ਸਿੰਘ ਸਿੱਧੂ ਦੁਆਰਾ ਫਰਵਰੀ 2018 ਵਿੱਚ ਪੇਸ਼ ਕੀਤੀ ਸਟੇਟਸ ਰਿਪੋਰਟ ਦੇ ਅਧਾਰ ‘ਤੇ ਦਰਜ ਕੀਤੀ ਗਈ ਸੀ।

Spread the love