ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣ ਵਾਸਤੇ ‘ਕ੍ਰਿਏਸ਼ਨ ਆਫ਼ ਕੈਂਸਰ ਐਂਡ ਡੀ-ਅਡਿਕਸ਼ਨ ਟਰੀਟਮੈਂਟ ਇੰਨਫਰਾਸਟਰਕਚਰ’ ਯੋਜਨਾ ਤਹਿਤ 32 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਹੁਣ ਤੱਕ 48.75 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ ਜਿਸ ਵਿੱਚ ਅੱਜ ਜਾਰੀ ਕੀਤੀ ਗਈ 32 ਕਰੋੜ ਰੁਪਏ ਦੀ ਗ੍ਰਾਂਟ ਸ਼ਾਮਿਲ ਹੈ।ਸੂਬੇ ਵਿੱਚ ਕੈਂਸਰ ਦੇ ਇਲਾਜ ਵਿੱਚ ਸੁਧਾਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਉਪਰੋਕਤ ਫੰਡਾਂ ਤੋਂ ਇਲਾਵਾ ਸਟੇਟ ਕੈਂਸਰ ਇੰਸਟੀਚਿਊਟ, ਅੰਮ੍ਰਿਤਸਰ ਨੂੰ 4.50 ਕਰੋੜ ਰੁਪਏ ਅਤੇ ਟਰਸ਼ਰੀ ਕੈਂਸਰ ਕੇਅਰ ਸੈਂਟਰ, ਫਾਜ਼ਿਲਕਾ ਨੂੰ 2.02 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Spread the love