ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ‘ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਤਿਹਾਸ ਦੇ ਉਸ ਦੁਖਦਾਈ ਦੌਰ ਦੇ ਪੀੜਤਾਂ ਦੇ ਸਬਰ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ ਹੈ। ਸ੍ਰੀ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ਵਿੱਚ 14 ਅਗਸਤ ਨੂੰ ‘ਵੰਡ ਦੁਖਾਂਤ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਟਵੀਟ ਕਰਕੇ ਕਿਹਾ,”ਅੱਜ ਮੈਂ ਵੰਡ ਦੁਖਾਂਤ ਯਾਦਗਾਰੀ ਦਿਵਸ ‘ਤੇ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜਿਨ੍ਹਾਂ ਵੰਡ ਦੌਰਾਨ ਜਾਨਾਂ ਗੁਆਈਆਂ ਸਨ। ਸਾਡੇ ਇਤਿਹਾਸ ਦੇ ਉਸ ਦੁਖਦਾਈ ਦੇ ਪੀੜਤਾਂ ਦੇ ਸਬਰ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕਰਦਾ ਹਾਂ।” ਅੰਗਰੇਜ਼ਾਂ ਵੱਲੋਂ 1947 ‘ਚ ਭਾਰਤ ਦੇ ਟੋਟੇ ਕਰ ਦਿੱਤੇ ਗਏ ਸਨ ਜਿਸ ਕਾਰਨ ਲੱਖਾਂ ਲੋਕ ਉਜੜ ਗਏ ਸਨ ਤੇ ਫਿਰਕੂ ਹਿੰਸਾ ‘ਚ ਲੱਖਾਂ ਲੋਕ ਮਾਰੇ ਗਏ ਸਨ ।

Spread the love