ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੰਨਿਆ ਹੈ ਕਿ ਪੰਜਾਬ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ, ਜਦਕਿ 1600 ਸਕੂਲਾਂ ਵਿੱਚ ਸਿਰਫ ਇੱਕ-ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ। ਬੈਂਸ ਨੇ ਕਿਹਾ ਕਿ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ’ਚ ਕਲਾਸਰੂਮ, ਲੈਬ, ਸਟਾਫ, ਖੇਡ ਮੈਦਾਨ, ਪੈਖਾਨੇ, ਡੈਸਕ ਆਦਿ ਦੀ ਜਾਣਕਾਰੀ ਲਈ ਸਰਵੇਖਣ ਕੀਤਾ ਜਾ ਰਿਹਾ ਹੈ।

Spread the love