ਮਿਆਂਮਾਰ ਦੀ ਇੱਕ ਅਦਾਲਤ ਨੇ ਬੇਦਖਲ ਨੇਤਾ ਆਂਗ ਸਾਨ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਹੋਰ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ ਅਤੇ ਉਸਦੀ ਸਜ਼ਾ ਨੂੰ ਵਧਾ ਕੇ 6 ਸਾਲ ਕਰ ਦਿੱਤਾ। ਨੋਬਲ ਸ਼ਾਂਤੀ ਪੁਰਸਕਾਰ ਜੇਤੂ ਸੂ ਕੀ ਪਹਿਲਾਂ ਹੀ ਫੌਜੀ ਸ਼ਾਸਨ ਦੀ ਉਲੰਘਣਾ ਕਰਨ ਲਈ ਕਈ ਸਾਲ ਘਰ ਵਿੱਚ ਨਜ਼ਰਬੰਦ ਰਹੇ ਹਨ। ਜ਼ਿਕਰਯੋਗ ਹੈ ਕਿ 1 ਫਰਵਰੀ 2021 ਨੂੰ ਮਿਆਂਮਾਰ ਦੀ ਫੌਜ ਨੇ ਦੇਸ਼ ਦੀ ਵਾਗਡੋਰ ਸੰਭਾਲ ਲਈ ਸੀ ਅਤੇ ਸੂ ਕੀ ਅਤੇ ਮਿਆਂਮਾਰ ਦੇ ਕਈ ਪ੍ਰਮੁੱਖ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ ਸੀ। ਪਿਛਲੀਆਂ ਆਮ ਚੋਣਾਂ ਵਿੱਚ ਸੂ ਕੀ ਦੀ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ, ਪਰ ਫੌਜ ਦਾ ਕਹਿਣਾ ਹੈ ਕਿ ਚੋਣਾਂ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਹੋਈ ਸੀ। ਇੱਕ ਨਿਗਰਾਨੀ ਸਮੂਹ ਦੇ ਅਨੁਸਾਰ, ਫੌਜ ਦੁਆਰਾ ਦੇਸ਼ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਦੇਸ਼ ਭਰ ਵਿੱਚ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਫੌਜ ਦੁਆਰਾ ਭਿਆਨਕ ਤਾਕਤ ਦੀ ਵਰਤੋਂ ਵਿੱਚ ਲਗਭਗ 1800 ਲੋਕਾਂ ਦੀ ਮੌਤ ਹੋ ਗਈ ਹੈ।

Spread the love