ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਲਈ ਗਾਰੰਟੀ ਕਾਰਡ ਜਾਰੀ ਕੀਤਾ ਹੈ, ਜਿਸ ’ਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ, ਚੰਗੇ ਸਰਕਾਰੀ ਸਕੂਲ ਅਤੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਹੈ। ਸਤਨਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਈਮਾਨਦਾਰ ਲੋਕਾਂ ਅਤੇ ਦੇਸ਼ ਭਗਤਾਂ ਦੀ ਪਾਰਟੀ ਹੈ। ਇਹ ਪਾਰਟੀ ਅੰਨਾ ਹਜ਼ਾਰੇ ਅੰਦੋਲਨ ’ਚੋਂ ਨਿਕਲੀ ਸੀ, ਇਸ ਲਈ ਭ੍ਰਿਸ਼ਟਾਚਾਰ ਦੇ ਸਖ਼ਤ ਖਿਲਾਫ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਾਲੰਟੀਅਰ ਹੀ ਹਨ, ਇਸ ਵਿਚ ਕੋਈ ਵੀ ਨੇਤਾ ਨਹੀਂ ਹੈ। ਸਾਰੇ ਲੋਕ ਸਮਾਨ ਘਰਾਂ ਨਾਲ ਸਬੰਧ ਰੱਖਦੇ ਹਨ। ਕੇਜਰੀਵਾਲ ਨੇ ਕਿਹਾ ਕਿ 75 ਸਾਲਾਂ ’ਚ ਦੇਸ਼ ’ਚ ਕਿਸੇ ਵੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਇਹ ਨਹੀਂ ਕਿਹਾ ਕਿ ਅਸੀਂ ਸਾਰੇ ਸਕੂਲ ਬਣਾ ਕੇ ਦੇਵਾਂਗੇ, ਚੰਗੀਆਂ ਸਿਹਤ ਸਹੂਲਤਾਂ ਦੇ ਨਾਲ ਲੋਕਾਂ ਨੂੰ ਰੋਜ਼ਗਾਰ ਦੇਵਾਂਗੇ। ਅਜਿਹੇ ਵਾਅਦੇ ਸਿਰਫ਼ ਆਮ ਆਦਮੀ ਪਾਰਟੀ ਹੀ ਕਰਦੀ ਹੈ ਅਤੇ ਉਸ ਦੇ ਆਧਾਰ ’ਤੇ ਇਹ ਲੋਕਾਂ ਤੋਂ ਵੋਟਾਂ ਮੰਗਦੀ ਹੈ।

ਕੇਜਰੀਵਾਲ ਨੇ ਕਿਹਾ ਕਿ ਮੱਧ ਪ੍ਰਦੇਸ਼ ’ਚ ਇਸ ਸਮੇਂ ਲੰਬੇ-ਲੰਬੇ ਪਾਵਰਕੱਟ ਲੱਗ ਰਹੇ ਹਨ। ਜਦੋਂਕਿ ਦਿੱਲੀ ਅਤੇ ਪੰਜਾਬ ’ਚ ਹੁਣ ਕੋਈ ਪਾਵਰਕੱਟ ਨਹੀਂ ਲਗਦਾ ਹੈ। ਦਿੱਲੀ ਅਤੇ ਪੰਜਾਬ ਦੋਵਾਂ ’ਚ ‘ਆਪ’ ਸਰਕਾਰਾਂ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਵੀ ‘ਆਪ’ ਸਰਕਾਰ ਬਣਨ ’ਤੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ ਅਤੇ ਕੋਈ ਪਾਵਰਕੱਟ ਨਹੀਂ ਲੱਗੇਗਾ। ਕੇਜਰੀਵਾਲ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦਿੱਤੀਆਂ ਜਾਣਗੀਆਂ। ਦਿੱਲੀ ’ਚ ਉਨ੍ਹਾਂ ਦੀ ਸਰਕਾਰ 2 ਲੱਖ ਸਰਕਾਰੀ ਨੌਕਰੀਆਂ ਅਤੇ 12 ਲੱਖ ਪ੍ਰਾਈਵੇਟ ਸੈਕਟਰ ’ਚ ਰੋਜ਼ਗਾਰ ਦੇ ਅਵਸਰ ਨੌਜਵਾਨਾਂ ਨੂੰ ਉਪਲਬਧ ਕਰਵਾ ਚੁੱਕੀ ਹੈ। ਪੰਜਾਬ ’ਚ ਵੀ ਭਗਵੰਤ ਮਾਨ ਸਰਕਾਰ ਨੇ ਸਵਾ ਸਾਲ ’ਚ 31,000 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 3 ਲੱਖ ਨੌਕਰੀਆਂ ਪ੍ਰਾਈਵੇਟ ਸੈਕਟਰ ’ਚ ਪੈਦਾ ਕੀਤੀਆਂ ਜਾ ਰਹੀਆਂ ਹਨ।ਨੇ ਮੱਧ ਪ੍ਰਦੇਸ਼ ਦੇ ਲੋਕਾਂ ਲਈ ਜਾਰੀ ਕੀਤਾ ਗਾਰੰਟੀ ਕਾਰਡ

Spread the love