ਚੰਡੀਗੜ੍ਹ, 21 ਅਗਸਤ

ਪੰਜਾਬ ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਅਧੀਨ ਬੀਐੱਸਐੱਫ ਅਤੇ ਪੰਜਾਬ ਪੁਲੀਸ ਨੇ ਫਿਰੋਜ਼ਪੁਰ ਵਿਖੇ ਅੰਤਰਰਾਸ਼ਟਰੀ ਸਰਹੱਦ ‘ਤੇ ਦੋ ਪਾਕਿਸਤਾਨੀ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 29 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਬੀਐੱਸਐੱਫ ਜਵਾਨਾਂ ਨੇ ਤਸਕਰਾਂ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਵਾਨਾਂ ਨੇ ਐਤਵਾਰ ਦੇਰ ਰਾਤ ਕਰੀਬ 2.45 ਵਜੇ ਪਾਕਿਸਤਾਨੀ ਤਸਕਰਾਂ ਦੀ ਹਰਕਤ ਵੇਖੀ। ਉਨ੍ਹਾਂ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਬੀਐੱਸਐੱਫ ਅਤੇ ਪੰਜਾਬ ਪੁਲੀਸ ਵੱਲੋਂ ਸਤਲੁਜ ਦਰਿਆ ਦੇ ਕੰਢੇ ਸਾਂਝਾ ਅਭਿਆਨ ਚਲਾਇਆ ਜਾ ਰਿਹਾ ਸੀ। ਅਧਿਕਾਰੀ ਮੁਤਾਬਕ ਤਸਕਰਾਂ ਕੋਲੋਂ 26 ਪੈਕੇਟ (29.26 ਕਿਲੋ) ਹੈਰੋਇਨ ਬਰਾਮਦ ਕੀਤੀ ਗਈ ਹੈ। ਜ਼ਖਮੀ ਤਸਕਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਉਸ ਦੇ ਹੱਥ ‘ਚ ਗੋਲੀ ਲੱਗੀ ਹੈ।

Spread the love