ਚੰਡੀਗੜ੍ਹ: ਲਿਬੀਆ ਚ ਫਸੇ 17 ਪੰਜਾਬੀਆਂ ਨੂੰ ਵਾਪਸ ਭਾਰਤ ਲਿਆਂਦਾ ਗਿਆ ਹੈ। ਰਾਜ ਸਭਾ ਮੈਂਬਰ ਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੀਆਂ ਕੋਸ਼ਿਸ਼ਾਂ ਨਾਲ ਲਬਿੀਆ ਵਿੱਚ ਫਸੇ ਇਨ੍ਹਾਂ 17 ਨੌਜਵਾਨਾਂ ਨੂੰ ਅੱਜ ਤੜਕੇ ਭਾਰਤ ਲਿਆਂਦਾ ਗਿਆ। ਇਹ ਨੌਜਵਾਨ ਪੰਜਾਬ ਤੇ ਹਰਿਆਣਾ ਤੋਂ ਹਨ ਜੋ ਧੋਖੇਬਾਜ਼ ਏਜੰਟਾਂ ਦੇ ਧੱਕੇ ਚੜ੍ਹ ਕੇ ਲਬਿੀਆ ਦੀਆਂ ਜੇਲ੍ਹਾਂ ਵਿੱਚ ਤਿੰਨ ਮਹੀਨੇ ਤੋਂ ਫਸੇ ਸਨ। ਸ੍ਰੀ ਸਾਹਨੀ ਨੇ ਉਨ੍ਹਾਂ ਨੂੰ ਨਰਕ ਦੀ ਜ਼ਿੰਦਗੀ ਵੱਲ ਧੱਕਣ ਵਾਲੇ ਏਜੰਟਾਂ ਖ਼ਿਲਾਫ਼ ਕਾਰਵਾਈ ਕਰਨ ਦੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਸਮੇਤ ਉਸ ਪੁਲੀਸ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ।

Spread the love