ਅੰਮ੍ਰਿਤਸਰ: ਬੀਤੇ ਦਿਨ 16 ਕਿਸਾਨ ਜਥੇਬੰਦੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਘਿਰਾਓ ਕਰਨ ਦੇ ਐਲਾਨ ਪਿਛੋਂ ਪੰਜਾਬ ਪੁਲਿਸ ਨੇ ਸਰਵਣ ਸਿੰਘ ਪੰਧੇਰ ਸਮੇਤ ਹੋਰ ਕਿਸਾਨ ਆਗੂਆ ਨੂੰ ਹਿਰਾਸਤ ਵਿਚ ਲੈਣ ਦੇ ਵਿਰੋਧ ਵਿਚ ਕੱਲ੍ਹ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਚੱਲ ਰਿਹਾ ਧਰਨਾ ਅੱਜ ਵੀ ਨਿਰੰਤਰ ਜਾਰੀ ਹੈ। ਇਸ ਮੌਕੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਅੱਜ ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਦੇ ਨਾਲ ਐਸ.ਪੀ. (ਡੀ) ਜੁਗਰਾਜ ਸਿੰਘ ਧਰਨੇ ਵਾਲੀ ਥਾਂ ’ਤੇ ਪਹੁੰਚੇ, ਜਿੰਨ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਤੇ ਹੋਰ ਆਗੂਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਸਾਡਾ ਸ਼ਾਂਤਮਈ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਦਾ ਜਾਰੀਹੇਗਾ, ਜਿੰਨਾਂ ਚਿਰ ਤੱਕ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

Spread the love