ਚੰਡੀਗੜ੍ਹ :ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ (INDIA METEOROLOGICAL DEPARTMENT) ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ ਸੱਤ ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਵਿਚ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਚੰਡੀਗੜ੍ਹ ਵਿਚ ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦੇ ਨਾਲ-ਨਾਲ ਭਾਰੀ ਬਾਰਸ਼ ਦੀ ਸੰਭਾਵਨਾ ਹੈ।

28 ਅਗਸਤ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿਣ ਵਾਲਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਮੁਹਾਲੀ, ਰੂਪਨਗਰ, ਪਟਿਆਲਾ ਜਿਲ੍ਹਿਆਂ ਵਿਚ ਬਾਰਸ਼ ਜਾਰੀ ਰਹੇਗੀ।

Spread the love