ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਅੱਜ ਸਰਕਾਰ ਨੇ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਨੁਕਸਾਨ ਲਈ 186 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਰਕਾਰ ਨੇ ਰਾਜ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

Spread the love