ਚੰਡੀਗੜ੍ਹ: ਲਹਿੰਦੇ ਪੰਜਾਬ ਦੀ ਸੰਸਥਾ ਵਾਰਿਸ਼ ਸ਼ਾਹ ਆਲਮੀ ਫਾਊਂਡੇਸ਼ਨ ਨੇ ਸੰਗੀਤ ਪੁਰਸਕਾਰ ਗੁਰਦਾਸ ਮਾਨ ਨੂੰ ਦੇਣ ਦਾ ਫੈਸਲਾ ਰੱਦ ਕਰਦਿਆਂ ਹੋਇਆਂ, ਹੁਣ ਇਹ ਪੁਰਸਕਾਰ ‘ਬਾਬਾ ਗਰੁੱਪ’ ਦੇ ਸੂਫੀ ਗਾਇਕਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਦਰਅਸਲ ਗੁਰਦਾਸ ਮਾਨ ਵਲੋਂ ਪੰਜਾਬੀ ਬੋਲੀ ਦੇ ਨਿਰਾਦਰ ਕਾਰਨ ਇਹ ਪੁਰਸਕਾਰ ਉਸਨੂੰ ਨਾ ਦੇਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ

ਪਾਕਿਸਤਾਨੀ ਪੰਜਾਬ ਨਾਲ ਸਬੰਧਤ ਨਾਮਵਰ ਸਾਹਿਤਕਾਰ ਨਜ਼ੀਰ ਕਹੂਟ ‘ਸਾਂਝ ਲੋਕ ਰਾਜ ਪਾਕ ਪਟਨ’, ਸ਼ਬੀਰ ਜੀ ‘ਵਾਰਿਸ ਸ਼ਾਹ ਪ੍ਰਚਾਰ ਤੇ ਪ੍ਰਸਾਰ ਪਰਿਆ’, ਆਸਿਫ਼ ਰਜ਼ਾ ‘ਮਾਂ ਬੋਲੀ ਰਿਸਰਚ ਸੈਂਟਰ’, ਸੁਫ਼ੀਕ ਬੱਟ ਲੋਕ ਸੁਜੱਗ’ ਸੰਸਥਾ, ਕੈਨੇਡਾ ਤੋਂ ਸਾਊਥ ਏਸ਼ੀਅਨ ਰਿਵਿਊ ਅਤੇ ਜੀਵੇ ਪੰਜਾਬ ਅਦਬੀ ਫਾਊਂਡੇਸ਼ਨ, ‘ਮਾਂ ਬੋਲੀ ਪੰਜਾਬੀ ਦੇ ਵਾਰਿਸ’ ਸੰਸਥਾ, ‘ਪੰਜਾਬੀ ਸਾਹਿਤ ਸਭਾ ਮੁਢਲੀ ਰਜਿਸਟਰਡ’ ਐਬਟਸਫੋਰਡ, ਲੋਕ ਲਿਖਾਰੀ ਸਹਿਤ ਸਭਾ ਉੱਤਰੀ ਅਮਰੀਕਾ, ਮਿਸ਼ਨ ਪੰਜ ਆਬ ਕਲਚਰਲ ਕਲੱਬ, ਵਣਜਾਰਾ ਨੋਮੈਡ ਸੰਸਥਾ ਕੈਨੇਡਾ, ਕੈਨੇਡੀਅਨ ਸਿੱਖ ਸਟੱਡੀ ਅਤੇ ਟੀਚਿੰਗ ਸੋਸਾਇਟੀ ਅਤੇ ਨੌਰਥ ਅਮਰੀਕਾ ਸਿੱਖ ਅਲਾਇੰਸ ਨੇ ਸਾਂਝੇ ਰੂਪ ਵਿੱਚ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਇੱਥੇ ਜ਼ਿਕਰਯੋਗ ਹੈ ਗੁਰਦਾਸ ਮਾਨ ਵੱਲੋਂ ਕੈਨੇਡਾ ਵਿੱਚ ਆਪਣੇ ਇੱਕ ਵਿਵਾਦਤ ਸ਼ੋਅ ਦੌਰਾਨ ਅਪਮਾਨਜਨਕ ਸ਼ਬਦਾਵਲੀ ਵਰਤਣ ਖ਼ਿਲਾਫ਼ ਇਹ ਆਵਾਜ਼ ਲਗਾਤਾਰ ਉੱਠ ਰਹੀ ਸੀ।

Spread the love