ਚੰਡੀਗੜ੍ਹ ਚ ਮੋਰਚਾ ਲਾਉਣ ਲਈ ਆ ਰਹੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਰਸਤਿਆਂ ਚ ਹੀ ਰੋਕ ਲਿਆ ਹੈ ਜਿਸ ਕਰਕੇ ਸੜਕਾਂ ਉੱਤੇ ਜਾਮ ਲੱਗਣ ਲੱਗੇ ਹਨ। ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇੱਥੋਂ ਪੰਜਾਬ ਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ ਜਾ ਰਹੇ ਹਨ। ਇਨ੍ਹਾਂ ਨੂੰ ਹਰਿਆਣਾ ਤੇ ਪੰਜਾਬ ਦੀ ਪੁਲਿਸ ਨਾਕਾਬੰਦੀ ਕਰਕੇ ਰੋਕ ਰਹੀ ਹੈ। ਅੰਬਾਲਾ ਰੇਂਜ ਦੇ ਆਈਜੀ ਸ਼ਿਬਾਜ਼ ਕਵੀਰਾਜ ਹਰਿਆਣਾ ਤੋਂ ਇੱਥੇ ਪੁੱਜੇ ਹਨ। ਕਿਸੇ ਵੀ ਕਿਸਾਨ ਨੂੰ ਇੱਥੋਂ ਲੰਘਣ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਸ਼ੰਭੂ ਸਰਹੱਦ ‘ਤੇ ਭਾਰੀ ਜਾਮ ਲੱਗਾ ਹੋਇਆ ਹੈ। ਮੋਰਚਾ ਲਾਉਣ ਦਾ ਸੱਦਾ 16 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਚ ਦਿੱਤਾ ਗਿਆ ਸੀ। ਪੁਲਿਸ ਨੇ ਕਿਸਾਨਾਂ ਨੂੰ ਚੰਡੀਗੜ੍ਹ ‘ਚ ਦਾਖ਼ਲ ਹੋਣ ਤੋਂ ਰੋਕਣ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਹਨ।

ਪੰਜਾਬ ਦੇ ਮੋਹਾਲੀ ਨਾਲ ਲੱਗਦੀ ਚੰਡੀਗੜ੍ਹ ਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਰੀਬ 27 ਰਸਤਿਆਂ ’ਤੇ ਬੈਰੀਕੇਡਿੰਗ ਕਰ ਦਿੱਤੀ ਹੈ। ਰਿਜ਼ਰਵ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪੁਲਿਸ ਨੇ ਪੰਜਾਬ ਤੇ ਹਰਿਆਣਾ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ। ਬਹੁਤ ਸਾਰੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਜਾਂ ਨਜ਼ਰਬੰਦ ਕਰ ਦਿੱਤਾ ਗਿਆ। ਚੰਡੀਗੜ੍ਹ ਦੀ ਸਰਹੱਦ ‘ਤੇ ਯੂਟੀ ਦੇ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੁਹਾਲੀ ਪੁਲਿਸ ਦੇ ਡੇਢ ਹਜ਼ਾਰ ਮੁਲਾਜ਼ਮ ਸਰਹੱਦ ’ਤੇ ਤਾਇਨਾਤ ਕੀਤੇ ਗਏ ਹਨ। ਕਿਸਾਨਾਂ ਨੂੰ ਰੋਕਣ ਦੀ ਜ਼ਿੰਮੇਵਾਰੀ ਡੀਐਸਪੀ ਪੱਧਰ ਦੇ ਅਧਿਕਾਰੀ ਨੂੰ ਦਿੱਤੀ ਗਈ ਹੈ। ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇੱਥੋਂ ਪੰਜਾਬ ਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ ਜਾ ਰਹੇ ਹਨ। ਇਨ੍ਹਾਂ ਨੂੰ ਹਰਿਆਣਾ ਤੇ ਪੰਜਾਬ ਦੀ ਪੁਲਿਸ ਨਾਕਾਬੰਦੀ ਕਰਕੇ ਰੋਕ ਰਹੀ ਹੈ। ਅੰਬਾਲਾ ਰੇਂਜ ਦੇ ਆਈਜੀ ਸ਼ਿਬਾਜ਼ ਕਵੀਰਾਜ ਹਰਿਆਣਾ ਤੋਂ ਇੱਥੇ ਪੁੱਜੇ ਹਨ। ਕਿਸੇ ਵੀ ਕਿਸਾਨ ਨੂੰ ਇੱਥੋਂ ਲੰਘਣ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਸ਼ੰਭੂ ਸਰਹੱਦ ‘ਤੇ ਭਾਰੀ ਜਾਮ ਲੱਗਾ ਹੋਇਆ ਹੈ।

Spread the love