ਭਾਰਤ ਪੁਲਾੜ ਦੀ ਦੁਨੀਆ ਵਿੱਚ ਇਤਿਹਾਸ ਰਚਣ ਲਈ ਤਿਆਰ ਹੈ। ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ ਤੀਜੇ ਚੰਦਰ ਮਿਸ਼ਨ ਦੇ ਹਿੱਸੇ ਵਜੋਂ, ਚੰਦਰਯਾਨ-3 ਦਾ ਲੈਂਡਰ ਮਾਡਿਊਲ (ਐਲਐਮ) ਬੁੱਧਵਾਰ ਯਾਨੀਕਿ ਅੱਜ ਸ਼ਾਮ 6:40 ਵਜੇ ਚੰਦਰਮਾ ਦੀ ਸਤ੍ਹਾ ‘ਤੇ ਉਤਰੇਗਾ। ਇਸ ਤਰ੍ਹਾਂ ਕਰਨ ਨਾਲ ਭਾਰ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਕੇ ਇਤਿਹਾਸ ਰਚੇਗਾ।

ਅਮਰੀਕਾ, ਸਾਬਕਾ ਸੋਵੀਅਤ ਸੰਘ ਅਤੇ ਚੀਨ ਨੇ ਚੰਦਰਮਾ ਦੀ ਸਤ੍ਹਾ ‘ਤੇ ‘ਸਾਫਟ ਲੈਂਡਿੰਗ’ ਕੀਤੀ ਹੈ ਪਰ ਚੰਦਰਮਾ ਦੇ ਦੱਖਣੀ ਧਰੁਵੀ ਖੇਤਰ ‘ਤੇ ਉਨ੍ਹਾਂ ਦੀ ‘ਸਾਫਟ ਲੈਂਡਿੰਗ’ ਨਹੀਂ ਹੋਈ ਹੈ। ਚੰਦਰਯਾਨ-3 ‘ਚੰਦਰਯਾਨ-2’ ਦਾ ਉਤਰਾਧਿਕਾਰੀ ਮਿਸ਼ਨ ਹੈ ਅਤੇ ਇਸ ਦਾ ਉਦੇਸ਼ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਅਤੇ ਸਾਫਟ -ਲੈਂਡਿੰਗ (soft landing) ਦਾ ਪ੍ਰਦਰਸ਼ਨ ਕਰਨਾ, ਚੰਦਰਮਾ ‘ਤੇ ਚੱਲਣਾ ਅਤੇ ਵਿਗਿਆਨਕ ਪ੍ਰਯੋਗ ਕਰਨਾ ਹੈ।

Spread the love