ਮੁਹਾਲੀ: ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਦੇ ਸੱਦੇ ਦੌਰਾਨ ਪੰਜਾਬ ਸਰਕਾਰ ਵਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰਨਾ ਬੇਹੱਦ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਨਿਰਦੇਸ਼ਾ ’ਤੇ ਪੁਲਿਸ ਨੇ ਗੁਰੂ ਘਰ ਵਿਚਲੇ ਪਾਰਕ ’ਚ ਬੈਠੇ ਸ਼ਰਧਾਲੂਆ ਨੂੰ ਚੁੱਕ ਚੁੱਕ ਕੇ ਹਿਰਾਸਤ ’ਚ ਲੈਣਾ ਬੇਹੱਦ ਮੰਦਭਾਗਾ ਹੈ।

Spread the love