ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਲੈਂਟਰ ਦੇ ਮਲਬੇ ਹੇਠ 4 ਅਧਿਆਪਕ ਫਸ ਗਏ। ਬਚਾਅ ਕਾਰਜ ਦੌਰਾਨ ਦੋ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਜਦੋਂਕਿ ਦੀ ਇੱਕ ਦੀ ਮੌਤ ਹੋ ਚੁੱਕੀ ਹੈ ਤੇ ਦੂਜੇ ਦੀ ਭਾਲ ਅਜੇ ਵੀ ਜਾਰੀ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦਿੱਤੀ। ਜਾਣਕਾਰੀ ਅਨੁਸਾਰ ਮਲਬੇ ਹੇਠੋਂ ਕੱਢੇ ਦੋ ਅਧਿਆਪਕ ਜ਼ਖ਼ਮੀ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

ਹਾਸਲ ਜਾਣਕਾਰੀ ਅਨੁਸਾਰ ਅਧਿਆਪਕ ਸਟਾਫ ਰੂਮ ਵਿੱਚ ਬੈਠੇ ਸੀ ਕਿ ਅਚਾਨਕ ਲੈਂਟਰ ਡਿੱਗ ਗਿਆ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਵਿੱਚ ਜੁੱਟ ਗਏ। ਮੁਲਬੇ ਹੇਠੋਂ ਕੱਢੇ ਗਏ ਅਧਿਆਪਕਾਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਸਮੇਂ ਬੱਚੇ ਵੀ ਸਕੂਲ ‘ਚ ਸੀ

Spread the love