ਚੰਡੀਗੜ੍ਹ: ਹਿਮਾਚਲ,ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਅਤੇ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਚੰਡੀਗੜ੍ਹ-ਸ਼ਿਮਲਾ ਹਾਈਵੇਅ ’ਤੇ ਚੱਕੀ ਮੋੜ ‘ਤੇ ਸੁਰੱਖਿਆ ਕਾਰਨਾਂ ਕਰਕੇ ਆਵਾਜਾਈ ਰੋਕ ਦਿੱਤੀ ਗਈ। ਧਰਮਪੁਰ-ਸੁਬਾਥੂ ਮਾਰਗ ‘ਤੇ ਥਰੀ ਵਿਖੇ ਬੱਦਲ ਫਟਣ ਕਾਰਨ ਪਹਾੜੀ ਤੋਂ ਸੜਕ ’ਤੇ ਢਿੱਗਾਂ ਡਿੱਗਣ ਕਾਰਨ ਕਾਰਨ ਸੜਕ ਬੰਦ ਹੋ ਗਈ ਹੈ।

ਮੌਸਮ ਵਿਭਾਗ ਨੇ ਤਾਜ਼ਾ ਹਾਲਾਤਾਂ ਨੂੰ ਵੇਖਦੇ ਹੋਏ ਚੰਡੀਗੜ੍ਹ, ਮੁਹਾਲੀ ਤੇ ਨਾਲ ਲੱਗਦੇ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਧਰ, ਸੁਖਨਾ ਲੇਕ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਫਲੱਡ ਗੇਟ ਖੋਲ੍ਹ ਦਿੱਤਾ ਗਿਆ ਹੈ। ਭਾਰਤ ਬਾਰਸ਼ ਕਾਰਨ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਇਕਦਮ ਵਧ ਗਿਆ ਹੈ। ਭਾਰੀ ਮੀਂਹ ਕਾਰਨ ਚੰਡੀਗੜ੍ਹ-ਸ਼ਿਮਲਾ ਹਾਈਵੇਅ ’ਤੇ ਚੱਕੀ ਮੋੜ ‘ਤੇ ਸੁਰੱਖਿਆ ਕਾਰਨਾਂ ਕਰਕੇ ਆਵਾਜਾਈ ਰੋਕ ਦਿੱਤੀ ਗਈ। ਧਰਮਪੁਰ-ਸੁਬਾਥੂ ਮਾਰਗ ‘ਤੇ ਥਰੀ ਵਿਖੇ ਬੱਦਲ ਫਟਣ ਕਾਰਨ ਪਹਾੜੀ ਤੋਂ ਸੜਕ ’ਤੇ ਢਿੱਗਾਂ ਡਿੱਗਣ ਕਾਰਨ ਕਾਰਨ ਸੜਕ ਬੰਦ ਹੋ ਗਈ ਹੈ। ਸੜਕ ‘ਤੇ ਖੜ੍ਹੀਆਂ ਦੋ ਕਾਰਾਂ ਚਿੱਕੜ ’ਚ ਫਸ ਗਈਆਂ ਹਨ। ਮੌਸਮ ਵਿਭਾਗ ਨੇ ਰਾਜਪੁਰਾ, ਡੇਰਾਬੱਸੀ, ਮੁਹਾਲੀ, ਖਰੜ, ਚਮਕੌਰ ਸਾਹਿਬ, ਰੂਪਨਗਰ, ਬਲਾਚੌਰ, ਆਨੰਦਪੁਰ ਸਾਹਿਬ ਵਿਚ ਅੱਜ ਤੇਜ਼ ਹਵਾਵਾ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੇ ਨਾਲ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਬੱਦੀ ਮੇਨ ਪੁਲ ਟੁੱਟ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲ ਦਾ ਇੱਕ ਪਿੱਲਰ ਡਿੱਗ ਗਿਆ, ਜਿਸ ਕਾਰਨ ਪੁਲ ਵਿਚਕਾਰੋਂ ਝੁਕ ਗਿਆ। ਇਸੇ ਦੇ ਚੱਲਦਿਆਂ ਹੋਇਆ ਹਿਮਾਚਲ ਪੁਲਿਸ ਵੱਲੋਂ ਬੱਦੀ ਮੇਨ ਬੈਰੀਅਰ ਪਲ ਉਤੇ ਆਵਾਜਾਈ ਨੂੰ ਪੱਕੇ ਤੌਰ ਉਤੇ ਰੋਕ ਦਿੱਤਾ ਗਿਆ ਹੈ।

ਉਧਰ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਅੱਜ 1672.94 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਦੇ ਫਲੱਡ ਗੇਟ 4 ਫੁੱਟ ਤੱਕ ਖੁੱਲ੍ਹੇ ਹਨ। ਡੈਮ ਵਿੱਚ ਪਾਣੀ ਦੀ ਆਮਦ 66158 ਕਿਊਸਿਕ ਰਿਕਾਰਡ ਕੀਤੀ ਗਈ, ਜਦੋਂ ਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ 41334, ਕਿਊਸਿਕ ਪਾਣੀ ਛੱਡਿਆ ਗਿਆ।

Spread the love