ਨਵੀਂ ਦਿੱਲੀ: ਅਦਾਲਤ ਨੇ 1984 ਸਿੱਖ ਨਸਲਕੁਸ਼ੀ ਨਾਲ ਸਬੰਧਤ ਮਾਮਲੇ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਵਿਰੁਧ ਦੋਸ਼ ਤੈਅ ਕੀਤੇ ਹਨ। ਮਾਮਲਾ ਜਨਕਪੁਰੀ ਤੇ ਵਿਕਾਸਪੁਰੀ ਵਿਚ ਸਿੱਖਾਂ ਦੀ ਹਤਿਆ ਨਾਲ ਸਬੰਧਤ ਹੈ। ਸੱਜਣ ਕਮਾਰ ਵਿਰੁਧ ਹਤਿਆ ਦੀ ਕੋਸ਼ਿਸ਼, ਭੀੜ ਨੂੰ ਉਕਸਾਉਣ ਅਤੇ ਦੰਗੇ ਭੜਕਾਉਣ ਦੇ ਇਲਜ਼ਾਮ ਹਨ।

ਅਦਾਲਤ ਨੇ ਸੱਜਣ ਕੁਮਾਰ ਵਿਰੁਧ ਆਈ.ਪੀ.ਸੀ. ਦੀ ਧਾਰਾ 147, 148, 153ਏ, 295R/W149, 307, 308, 323, 325, 395,436 ਤਹਿਤ ਦੋਸ਼ ਆਇਦ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਤਲ ਦੀ ਧਾਰਾ 302 ਨੂੰ ਰੱਦ ਕਰ ਦਿਤਾ ਹੈ। ਰਾਊਜ਼ ਐਵੇਨਿਊ ਅਦਾਲਤ ਵਿਚ ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ।

ਦਿੱਲੀ ’ਚ 1984 ’ਚ ਹੋਏ ਸਿੱਖ ਕਤਲੇਆਮ ਦੌਰਾਨ ਸੱਜਣ ਕੁਮਾਰ ਵਿਰੁਧ ਜਨਕਪੁਰੀ ’ਚ ਰਹਿਣ ਵਾਲੇ ਦੋ ਸਿੱਖਾਂ ਸੋਹਨ ਸਿੰਘ ਅਤੇ ਉਸ ਦੇ ਦਾਮਾਦ ਅਵਤਾਰ ਸਿੰਘ ਦਾ ਕਤਲ ਕਰਨ ਦਾ ਦੋਸ਼ ਹੈ।

Spread the love