ਚੰਡੀਗੜ੍ਹ:ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜਿਸ਼ੀ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੁੱਧਵਾਰ ਗੁਜਰਾਤ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ। ਪੁਲਿਸ ਵੱਲੋਂ ਭਾਰੀ ਸੁਰੱਖਿਆ ਹੇਠ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਮੁਹਾਲੀ ਲਿਜਾਇਆ ਗਿਆ, ਜਿੱਥੋਂ ਅੱਗੇ ਹਵਾਈ ਜਹਾਜ਼ ਰਾਹੀਂ ਉਸ ਨੂੰ ਗੁਜਰਾਤ ਲਿਜਾਇਆ ਗਿਆ।

ਉਧਰ, ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਬੁੱਧਵਾਰ ਨੂੰ ਹੀ ਮਾਨਸਾ ਦੀ ਅਦਾਲਤ ਵਿੱਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ 21 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਤੇ ਦੋ ਗੈਂਗਸਟਰਾਂ ਪਵਨ ਬਿਸ਼ਨੋਈ ਤੇ ਨਸੀਬ ਖਾਨ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ਵਿੱਚ ਪੇਸ਼ ਹੋ ਕੇ ਪੇਸ਼ੀ ਭੁਗਤੀ।

ਹਾਸਲ ਜਾਣਕਾਰੀ ਮੁਤਾਬਕ ਇਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਮਨਪ੍ਰੀਤ ਸਿੰਘ ਮੰਨਾ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਕਿਉਂਕਿ ਦੋਵੇਂ ਪੁਲਿਸ ਰਿਮਾਂਡ ’ਤੇ ਹਨ। ਗੁਜਰਾਤ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਡਰੱਗ ਮਾਮਲੇ ਵਿੱਚ ਬਠਿੰਡਾ ਤੋਂ ਗੁਜਰਾਤ ਲੈ ਕੇ ਗਈ ਹੈ।

Spread the love