ਚੰਡੀਗੜ੍ਹ: ਸੀਬੀਆਈ ਨੇ RJD ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਹਘ। ਇਸ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੈ। ਹੁਣ ਸੀਬੀਆਈ ਦੀ ਕਾਰਵਾਈ ਉੱਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਚਾਰਾ ਘੁਟਾਲੇ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਵਿਰੁੱਧ ਸੁਪਰੀਮ ਕੋਰਟ ‘ਚ ਜਾਣ ਤੋਂ ਬਾਅਦ ਉਨ੍ਹਾਂ ਨੂੰ ਬੇਵਜੲਾ ਪਰੇਸ਼ਾਨ ਕੀਤਾ ਜਾ ਰਿਹਾ ਹੈ… ਕੇਂਦਰ ‘ਚ ਬੈਠੇ ਲੋਕ ਸਾਰਿਆਂ ਨੂੰ ਪਰੇਸ਼ਾਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਲਾਲੂ ਯਾਦਵ ਨੂੰ ਚਾਰਾ ਘੋਟਾਲਾ ਮਾਮਲੇ ਵਿਚ ਝਾਰਖੰਡ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ ਖ਼ਰਾਬ ਸਿਹਤ ਕਾਰਨ ਜੇਲ੍ਹ ਤੋਂ ਬਾਹਰ ਆਏ ਸਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀ ਚਾਰਾ ਘੁਟਾਲੇ ਮਾਮਲੇ ‘ਚ ਲਾਲੂ ਯਾਦਵ ਨੂੰ ਵੱਡੀ ਰਾਹਤ ਦਿੱਤੀ ਸੀ।

Spread the love