ਕਿਸਾਨ ਅੰਦੋਲਨ: ਧਰਨੇ ਖਤਮ,ਥਾਣੇਦਾਰ ਦਾ ਤਬਾਦਲਾ ਅਤੇ ਕਿਸਾਨ ਆਗੂ ਰਿਹਾ

ਸੰਗਰੂਰ: 16 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਸ਼ੁਰੂ ਕੀਤੇ ਗਏ ਮਾਰਚ ਵਿੱਚ ਗ੍ਰਿਫ਼ਤਾਰ ਕੀਤੇ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ। ਦੂਜੇ ਪਾਸੇ ਮਾਰੇ ਗਏ ਕਿਸਾਨ ਆਗੂ ਦੇ ਮਾਮਲੇ ਵਿੱਚ ਲੌਂਗੋਵਾਲ ਥਾਣੇ ਦੇ ਐਸ.ਐਚ.ਓ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਚ ਸਮਝੌਤਾ ਹੋਣ ਤੋਂ ਬਾਅਦ ਦੇਰ ਰਾਤ ਕਰੀਬ 11 ਵਜੇ ਕਿਸਾਨਾਂ ਨੇ ਪੰਜਾਬ ਵਿੱਚ 17 ਥਾਵਾਂ ’ਤੇ ਧਰਨੇ ਚੁੱਕ ਦਿੱਤੇ ਗਏ। ਹੁਣ ਅਗਲੀ ਰਣਨੀਤੀ ਲਈ ਕਿਸਾਨ ਆਗੂ 4 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਨਾਲ ਮੀਟਿੰਗ ਕਰਨਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 21 ਅਗਸਤ ਤੋਂ ਸ਼ੁਰੂ ਹੋਏ ਸੰਘਰਸ਼ ਵਿੱਚ ਪੰਜਾਬ ਸਰਕਾਰ ਨੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਤਸ਼ੱਦਦ ਕਰਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਚੰਡੀਗੜ੍ਹ ਮਾਰਚ ਦੌਰਾਨ ਲਾਠੀਚਾਰਜ, ਇੱਕ ਕਿਸਾਨ ਦੀ ਮੌਤ ਅਤੇ ਕਈਆਂ ਦੇ ਜ਼ਖ਼ਮੀ ਹੋਣ ਨੇ ਪੰਜਾਬ ਸਰਕਾਰ ਨੂੰ ਸਿਰ ਝੁਕਾਉਣ ਲਈ ਮਜਬੂਰ ਕਰ ਦਿੱਤਾ। ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਖੇਤੀ ਮੰਤਰੀ ਨਾਲ ਮੀਟਿੰਗ ਕਰਨ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ 4 ਸਤੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।

Spread the love