ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ ‘ਚ ਆਯੋਜਿਤ 15ਵੇਂ ਬ੍ਰਿਕਸ ਸੰਮੇਲਨ ਦੀ ਸਮਾਪਤੀ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਗ੍ਰੀਸ ਦੇ ਇਕ ਦਿਨ ਦੇ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ ‘ਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦਾ ਗ੍ਰੀਸ ਵਿੱਚ ਰਸਮੀ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਗ੍ਰੀਸ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਹੋਵੇਗੀ। ਇਸ ਤੋਂ ਇਲਾਵਾ ਉਹ ਦੋਵਾਂ ਦੇਸ਼ਾਂ ਦੇ ਵਪਾਰਕ ਭਾਈਚਾਰੇ ਅਤੇ ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਨਾਲ ਵੀ ਮੁਲਾਕਾਤ ਕਰਨਗੇ।

Spread the love