ਪੰਜਾਬ ਯੂਨੀਵਰਸਿਟੀ ਲਈ CM ਭਗੰਵਤ ਮਾਨ ਦਾ ਵੱਡਾ ਐਲਾਨ,

ਪੰਜਾਬ ਯੂਨੀਵਰਸਿਟੀ ਲਈ ਸੀਐਮ ਭਗੰਵਤ ਮਾਨ ਨੇ ਵੱਡਾ ਐਲਾਨ, ਕਰਦਿਆਂ ਯੂਨੀਵਰਸਿਟੀ ਨੂੰ 48.91 ਕਰੋੜ ਦੀ ਗਰਾਂਟ ਦੇਣ ਦਾ ਐਲਾਨ ਕਰ ਦਿੱਤਾ ਹੈ । ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਹੈ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ…ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ ‘ਤੇ ਜਾ ਕੇ ਨਿਰੀਖਣ ਵੀ ਕੀਤਾ ਸੀ…

ਹੁਣ ਮੈਂ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕਰ ਦਿੱਤੇ ਨੇ…ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਵਾਂਗੇ….

ਪੰਜਾਬ ਸਰਕਾਰ ਨੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਯੂਨੀਵਰਸਿਟੀ ਵਿੱਚ ਸ਼ਾਨਦਾਰ ਹੋਸਟਲ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਹੈ। ਇਸ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ।

Spread the love