ਪਟਿਆਲਾ: ਲੰਘੇ ਦਿਨ ਕਿਸਾਨੀ ਮੰਗਾਂ ਨੂੰ ਲੈ ਕੇ ਲੌਂਗੋਵਾਲ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਪੁਲਿਸ ਦੀ ਹੋਈ ਝੜਪ ਦੌਰਾਨ ਆਪਣੀ ਜਾਨ ਗਵਾ ਚੁੱਕੇ ਕਿਸਾਨ ਪ੍ਰੀਤਮ ਸਿੰਘ ਦਾ ਰਾਜਿੰਦਰਾ ਹਸਪਤਾਲ ਵਿਖੇ ਪੋਸਟਮਾਰਟਮ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਵੱਡੀ ਗਿਣਤੀ ਪਹੁੰਚੇ ਕਿਸਾਨਾਂ ਵਲੋਂ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸੱਜੀ ਗੱਡੀ ਚ ਰੱਖਿਆ ਗਿਆ ਅਤੇ ਉਹ ਮ੍ਰਿਤਕ ਕਿਸਾਨ ਦੇ ਪਿੰਡ ਮੰਡੇਰ ਕਲਾਂ ਲੈਕੇ ਜਾਇਆ ਜਾ ਰਿਹਾ ਹੈ ਜਿੱਥੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।

Spread the love