ਨੂਹ ਵਿੱਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਮੁਅੱਤਲ

ਹਰਿਆਣਾ ਦੇ ਨੂਹ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਚਿੰਤਾ ਦੇ ਕਾਰਨ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਦੋ ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਖਣਪੰਥੀ ਹਿੰਦੂਤਵੀ ਜਥੇਬੰਦੀਆਂ ਵੱਲੋਂ 28 ਅਗਸਤ ਨੂੰ ਆਪਣੇ ਧਾਰਮਿਕ ਜਲੂਸ ਨੂੰ ਰੱਦ ਨਾ ਕਰਨ ਦੇ ਐਲਾਨ ਤੋਂ ਬਾਅਦ ਕਾਨੂੰਨ ਅਤੇ ਵਿਵਸਥਾ ਦੀ ਚਿੰਤਾ ਕਾਰਨ ਹਰਿਆਣਾ ਦੇ ਨੂਹ ਵਿੱਚ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਦੋ ਦਿਨਾਂ ਲਈ ਮੁਅੱਤਲ ਰਹਿਣਗੀਆਂ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਜਲੂਸ ਕੱਢਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇੰਟਰਨੈੱਟ ਸੇਵਾਵਾਂ ਅੱਜ ਦੁਪਹਿਰ 12 ਵਜੇ ਤੋਂ 28 ਅਗਸਤ ਦੀ ਅੱਧੀ ਰਾਤ ਤੱਕ 12 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਵਿਸ਼ਵ ਹਿੰਦੂ ਪ੍ਰੀਸ਼ਦ ਨੇ 13 ਅਗਸਤ ਨੂੰ ਕਿਹਾ ਸੀ ਕਿ ਉਹ 28 ਅਗਸਤ ਨੂੰ ਬ੍ਰਿਜ ਮੰਡਲ ਜਲ ਅਭਿਸ਼ੇਕ ਯਾਤਰਾ ਕੱਢਣਗੇ। ਹਾਲਾਂਕਿ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਨੇ ਸਥਾਨਕ ਪੁਲਿਸ ਦੇ ਨਾਲ-ਨਾਲ ਕਾਨੂੰਨ ਵਿਵਸਥਾ ਦੇ ਵਿਗੜਨ ਦੇ ਖਦਸ਼ੇ ਦਾ ਹਵਾਲਾ ਦਿੰਦੇ ਹੋਏ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਨੂਹ ਪ੍ਰਸ਼ਾਸਨ ਨੇ 31 ਜੁਲਾਈ ਨੂੰ ਨੂਹ ਵਿਚ ਦੋ ਭਾਈਚਾਰਿਆਂ ਵਿਚ ਝੜਪਾਂ ਹੋਣ ਤੋਂ ਬਾਅਦ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ।

ਪ੍ਰਸ਼ਾਸਨ ਨੂੰ ਡਰ ਹੈ ਕਿ ਭੀੜ ਨੂੰ ਇਕੱਠਾ ਕਰਨ ਲਈ ਮੋਬਾਈਲ ਇੰਟਰਨੈਟ ਸੇਵਾਵਾਂ ਅਤੇ ਬਲਕ ਐਸਐਮਐਸ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ ਜੋ “ਅਗਜ਼ਨੀ ਜਾਂ ਭੰਨ-ਤੋੜ ਅਤੇ ਹੋਰ ਕਿਸਮ ਦੀਆਂ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਜਨਤਕ ਅਤੇ ਨਿੱਜੀ ਜਾਇਦਾਦਾਂ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੇ ਹਨ।”

Spread the love