ਪੰਜਾਬ ਯੂਥ ਕਾਂਗਰਸ ਹੋਈ ਦੋਫਾੜ! ਦਿੱਲੀ ਪਹੁੰਚਿਆ ਮਾਮਲਾ

ਚੰਡੀਗੜ੍ਹ:ਪੰਜਾਬ ਕਾਂਗਰਸ ਵਿੱਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਯੂਥ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਦੇ ਆਗੂ ਦੋ ਧੜਿਆਂ ਵਿੱਚ ਵੰਡੇ ਹੋਏ ਨਜ਼ਰ ਆ ਰਹੇ ਹਨ।

ਅਕਸ਼ੇ ਸ਼ਰਮਾ ਨੇ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਆਪਣੇ ਆਪ ਨੂੰ ਜੇਤੂ ਐਲਾਨ ਦਿੱਤਾ। ਸ਼ਰਮਾ ਨੇ ਦੋਸ਼ ਲਾਇਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਾਅਲੀ ਵੋਟਾਂ ਦਾ ਹਵਾਲਾ ਦੇ ਕੇ ਮੋਹਿਤ ਮਹਿੰਦਰਾ ਨੂੰ ਜੇਤੂ ਐਲਾਨ ਦਿੱਤਾ। ਅਤੇ ਰਾਜਾ ਵੜਿੰਗ ਨੇ ਮੋਹਿਤ ਮਹਿੰਦਰਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਮੋਹਿਤ ਮਹਿੰਦਰਾ ਨੂੰ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਸਹੁੰ ਵੀ ਚੁਕਾਈ ਗਈ।

ਪ੍ਰਧਾਨ ਦੇ ਅਹੁਦੇ ‘ਤੇ ਆਪਣੀ ਜਿੱਤ ਦਾ ਦਾਅਵਾ ਕਰਨ ਵਾਲੇ ਅਕਸ਼ੈ ਸ਼ਰਮਾ ਨੇ ਆਪਣੇ 600 ਵਰਕਰਾਂ ਨਾਲ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਦਫ਼ਤਰ ਦੇ ਬਾਹਰ ਧਰਨਾ ਦਿੱਤਾ।

ਪੰਜਾਬ ਯੂਥ ਕਾਂਗਰਸ ਹੋਈ ਦੋਫਾੜ! ਦਿੱਲੀ ਪਹੁੰਚਿਆ ਮਾਮਲਾ

Spread the love