ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹਰਿਆਣਾ ਕਮੇਟੀ ਦੀਆਂ ਪ੍ਰਬੰਧਕੀ ਮੀਟਿੰਗਾਂ ‘ਤੇ ਲਾਈ ਰੋਕ

ਚੰਡੀਗੜ੍ਹ: ਹਰਿਆਣਾ ਵਿੱਚ ਨਵੀਂ ਬਣੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੇ ਆਪਸੀ ਝਗੜੇ ਦਾ ਮਾਮਲਾ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ ਜਿਸ ਤੋ ਬਾਅਦ ਗਿਆਨੀ ਰਘਬੀਰ ਸਿੰਘ ਨੇ ਮਾਮਲੇ ਦੇ ਵਿਚਾਰ ਅਧੀਨ ਹੋਣ ਤੱਕ ਹਰਿਆਣਾ ਕਮੇਟੀ ਦੀਆਂ ਪ੍ਰਬੰਧਕੀ ਮੀਟਿੰਗਾਂ ਤੇ ਲਾਈ ਰੋਕ ਲਾ ਦਿੱਤੀ ਹੈ

ਮਿਲੀ ਜਾਣਕਾਰੀ ਅਨੁਸਾਰ 14 ਅਗਸਤ ਨੂੰ ਪੰਜੋਖੜਾ ਸਾਹਿਬ ਵਿਖੇ ਹੋਈ ਮੀਟਿੰਗ ਦੇ ਦੌਰਾਨ ਕਮੇਟੀ ਮੈਂਬਰਾਂ ਦਾ ਆਪਸੀ ਝਗੜਾ ਹੋਇਆ ਸੀ ਤੇ ਗਾਲੀ ਗਲੋਚ ਵੀ ਕੀਤੀ ਗਈ ਸੀ ਜਿਸ ਦੀ ਵੀਡੀਓ ਜਨਤਕ ਹੋਈ ਸੀ ਜਿਸ ਤੋ ਬਾਅਦ ਜਥੇਦਾਰ ਅਕਾਲ ਤਖ਼ਤ ਨੇ ਕਿਹਾ ਹੈ ਕਿ ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ ਤੇ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਉਦੋਂ ਤੱਕ ਹਰਿਆਣਾ ਕਮੇਟੀ ਦੀ ਕੋਈ ਪ੍ਰਬੰਧਕੀ ਮੀਟਿੰਗ ਨਹੀਂ ਹੋਵੇਗੀ ਤੇ ਨਾ ਹੀ ਕੋਈ ਕੰਮਕਾਜ ਕੀਤਾ ਜਾ ਸਕੇਗਾ ।

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੀ ਵੱਖਰੀ ਕਮੇਟੀ ਨੂੰ ਮਾਨਤਾ ਨਹੀਂ ਦਿੱਤੀ ਗਈ ਪਰ ਹਰਿਆਣਾ ਕਮੇਟੀ ‘ਚ ਵਾਪਰੀ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਨਿੰਦਾ ਕੀਤੀ ਹੈ।ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹਰਿਆਣਾ ਕਮੇਟੀ ਦੀਆਂ ਪ੍ਰਬੰਧਕੀ ਮੀਟਿੰਗਾਂ ‘ਤੇ ਲਾਈ ਰੋਕ

Spread the love