ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਜਿੱਥੇ ਇੱਕ ਪਾਸੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਮਿਲ ਕੇ ਆਲ ਇੰਡੀਆ ਅਲਾਇੰਸ ਬਣਾਇਆ ਹੈ, ਉੱਥੇ ਹੀ ਆਮ ਆਦਮੀ ਪਾਰਟੀ ਵੀ ਸ਼ਾਮਲ ਹੈ। ਮੁੰਬਈ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬਿਹਾਰ ਵਿੱਚ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਨੇ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਬਿਹਾਰ ਦੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਸੰਦੀਪ ਪਾਠਕ ਨੇ ਬਿਹਾਰ ਵਿੱਚ ਪਾਰਟੀ ਦੇ ਸੰਗਠਨ ਦੇ ਵਿਸਤਾਰ ਬਾਰੇ ਮੀਟਿੰਗ ਵਿੱਚ ਚਰਚਾ ਕੀਤੀ। ਮੀਟਿੰਗ ਵਿੱਚ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬਿਹਾਰ ਦੇ ਚੋਣ ਇੰਚਾਰਜ ਅਜੇਸ਼ ਯਾਦਵ ਵੀ ਮੌਜੂਦ ਸਨ।

Spread the love