ਨਾਨਕਸਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਤਸਕ ਹੋਏ

: ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੇ ਸਾਲਾਨਾ ਧਾਰਮਿਕ ਸਮਾਗਮਾਂ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਣ ਲਈ ਪੁੱਜੇ। ਨਾਨਕਸਰ ਵਿਖੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੱਖ ਮੰਤਰੀ ਨੇ ਸ੍ਰੀ ਸੱਚਖੰਡ ਸਾਹਿਬ ਮੱਥਾ ਟੇਕਿਆ। ਉਪਰੰਤ ਨਾਨਕਸਰ ਸੰਪਰਦਾਇ ਦੇ ਮੌਜੂਦਾ ਮਹਾਂਪੁਰਸ਼ਾਂ ਸੰਤ ਬਾਬਾ ਘਾਲਾ ਸਿੰਘ ਤੇ ਸੰਤ ਬਾਬਾ ਲੱਖਾ ਸਿੰਘ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਬਾ ਨੰਦ ਸਿੰਘ ਜੀ ਨੇ ਜੰਗਲਾਂ ’ਚ ਮੰਗਲ ਲਾਏ ਸਨ ਅਤੇ ਅੱਜ ਨਾਨਕਸਰ ਸੰਪਰਦਾਇ ਸਮੁੱਚੀ ਦੁਨੀਆਂ ’ਚ ਪ੍ਰਸਿੱਧ ਧਾਰਮਿਕ ਸਥਾਨ ਹੈ। ਇਸ ਮੌਕੇ ਬਾਬਾ ਗੁਰਜੀਤ ਸਿੰਘ, ਬਾਬਾ ਗੁਰਚਰਨ ਸਿੰਘ ਬਾਬਾ ਅਰਵਿੰਦਰ ਸਿੰਘ, ਬਾਬਾ ਮਿਹਰ ਸਿੰਘ, ਭਾਈ ਜਸਵਿੰਦਰ ਬਿੰਦੀ, ਭਾਈ ਗੇਜਾ ਸਿੰਘ, ਜੱਸਾ ਸਿੰਘ, ਗੋਰਾ ਸਿੰਘ ਅਤੇ ਬਿੰਦਰ ਸਿੰਘ ਆਦਿ ਹਾਜ਼ਰ ਸਨ।

Spread the love