ਚੰਡੀਗੜ੍ਹ :ਬਹੁਚਰਚਿਤ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਭਗੌੜੇ ਗੈਂਗਸਟਰ ਰਮਨਜੀਤ ਸਿੰਘ ਉਰਫ਼ ਰੋਮੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਗੈਂਗਸਟਰ ਰੋਮੀ ਦੀ ਪਟੀਸ਼ਨ ਹਾਂਗਕਾਂਗ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਇਸ ਕਾਰਨ ਹੁਣ ਉਸ ਨੂੰ ਜਲਦੀ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਪੰਜਾਬ ਪੁਲਿਸ ਇਸ ਮਾਮਲੇ ਦੀ ਪੈਰਵੀ ਕਰ ਰਹੀ ਹੈ। ਦਰਅਸਲ, ਇਸ ਤੋਂ ਪਹਿਲਾਂ ਹਾਂਗਕਾਂਗ ਦੀ ਅਦਾਲਤ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਬੇਨਤੀ ਮਨਜ਼ੂਰ ਕਰ ਚੁੱਕੀ ਹੈ। ਇਸ ਤੋਂ ਬਾਅਦ ਰੋਮੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹੁਣ ਖਾਰਜ ਕਰ ਦਿੱਤਾ ਗਿਆ ਹੈ।

Spread the love