ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ: ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਜ਼ਰੀਏ ਸਿੰਘ ਸਾਹਿਬ ਦੇ ਪ੍ਰਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਲਿਖਿਆ, “ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਦੁਖੀ ਹਾਂ। ਸਿੰਘ ਸਾਹਿਬ ਦੇ ਗਿਆਨ ਅਤੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦੇ ਯਤਨਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪ੍ਰਵਾਰ ਅਤੇ ਕਰੀਬੀਆਂ ਨਾਲ ਹਮਦਰਦੀ”।

ਦੱਸ ਦੇਈਏ ਕਿ ਬੀਤੀ ਸ਼ਾਮ ਗਿਆਨੀ ਹਰਪ੍ਰੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਇਆ ਹੈ। ਗਿਆਨੀ ਜਗਤਾਰ ਸਿੰਘ ਨੇ ਅਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ ’ਚ ਆਖ਼ਰੀ ਸਾਹ ਲਏ। ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਜਿਥੇ ਧਾਰਮਕ ਸੰਸਥਾਵਾਂ ’ਚ ਸੋਗ ਦੀ ਲਹਿਰ ਹੈ, ਉਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਤੋਂ ਇਲਾਵਾ ਹੋਰ ਸ਼ਖਸੀਅਤਾਂ ਵਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ।

Spread the love