Bollywood:’ਯਾਰੀਆਂ 2′ ਫ਼ਿਲਮ ਦੇ ਗੀਤ ਰਾਹੀਂ ਭੜਕਾਈਆਂ ਸਿੱਖਾਂ ਦੀਆਂ ਭਾਵਨਾਵਾਂ

ਬਾਲੀਵੁੱਡ ਫਿਲਮ ‘ਯਾਰੀਆਂ 2’ ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ‘ਚੋਂ ਇੱਕ ਹੈ। ਫਿਲਮ 20 ਅਕਤੂਬਰ ਨੂੰ ਰਿਲੀਜ਼ ਲਈ ਤਿਆਰ ਹੈ, ਪਰ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ।

ਦਰਅਸਲ, ਬਾਲੀਵੁੱਡ ‘ਤੇ ਫਿਰ ਤੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਲੱਗ ਰਹੇ ਹਨ। ਯਾਰੀਆਂ 2 ਦਾ ਗਾਣਾ ‘ਸਹੁਰੇ ਘਰ’ ਹਾਲ ਹੀ ‘ਚ ਰਿਲੀਜ਼ ਹੋਇਆ ਸੀ। ਜਿਸ ਵਿੱਚ ਅਦਾਕਾਰ ਮੀਜ਼ਾਨ ਜਾਫਰੀ ਨੰਗੇ ਸਿਰ ਨਾਲ ਕਿਰਪਾਨ ਪਹਿਨੇ ਨਜ਼ਰ ਆ ਰਿਹਾ ਹੈ। ਐਸਜੀਪੀਸੀ ਨੇ ਇਸ ‘ਤੇ ਸਖਤ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਗਾਣੇ ਦੇ ਕੁੱਝ ਸਕ੍ਰੀਨਸ਼ੌਟਸ ਸੇਅਰ ਕੀਤੇ ਹਨ, ਜਿਨ੍ਹਾਂ ਵਿੱਚ ਅਦਾਕਾਰ ਨੂੰ ਕਿਰਪਾਨ ਪਹਿਨੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਬੀ ਚੌੜੀ ਪੋਸਟ ਵੀ ਲਿਖੀ ਹੈ। ਜਿਸ ਵਿੱਚ ਇਸ ਗੀਤ ਦੇ ਸੀਨਜ਼ ‘ਤੇ ਸਖਤ ਇਤਰਾਜ਼ ਜਤਾਇਆ ਗਿਆ ਹੈ।

ਐਸਜੀਪੀਸੀ ਨੇ ਆਪਣੀ ਪੋਸਟ ‘ਚ ਲਿਖਿਆ, ‘ਰਾਧਿਕਾ ਰਾਓ ਅਤੇ ਵਿਨੈ ਸਪਰੂ @SapruAndRao ਦੁਆਰਾ ਨਿਰਦੇਸ਼ਿਤ ਫਿਲਮ ‘ਯਾਰੀਆਂ 2’ ਦੇ ‘ਸੌਰੇ ਘਰ’ ਗੀਤ ਵਿੱਚ ਪ੍ਰਕਾਸ਼ਿਤ ਕੀਤੇ ਗਏ ਇਹਨਾਂ ਵੀਡੀਓ ‘ਤੇ ਅਸੀਂ ਸਖ਼ਤ ਇਤਰਾਜ਼ ਜਤਾਉਂਦੇ ਹਾਂ, ਕਿਉਂਕਿ ਅਦਾਕਾਰ ਇਤਰਾਜ਼ਯੋਗ ਢੰਗ ਨਾਲ ਸਿੱਖ ਕਕਾਰ ਕਿਰਪਾਨ ਪਹਿਨੇ ਹੋਏ ਨਜ਼ਰ ਆ ਰਹੇ ਹਨ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਇਸ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਅਤੇ ਭਾਰਤ ਦੇ ਸੰਵਿਧਾਨ ਅਨੁਸਾਰ ਅਧਿਕਾਰਾਂ ਤਹਿਤ ਕਿਰਪਾਨ ਪਹਿਨਣ ਦਾ ਅਧਿਕਾਰ ਕੇਵਲ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਹੀ ਹੈ।

Spread the love