ਅੰਮ੍ਰਿਤਸਰ ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਬਿਆਸ ਦੇ ਨਜ਼ਦੀਕ ਨਸ਼ਾ ਤਸਕਰ ਅਤੇ ਐਸਟੀਐਫ ਦੇ ਵਿੱਚ ਮੁੱਠਭੇੜ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਅਸੀਂ ਨਾਕਾ ਲਗਾਇਆ ਹੋਇਆ ਸੀ ਅਤੇ ਨਾਕੇ ਦੇ ਦੌਰਾਨ ਅਸੀਂ ਜਦੋਂ ਇਸ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਵੱਲੋਂ ਗੋਲੀ ਚਲਾਈ ਗਈ ਜਿਸ ਵਿੱਚ ਇੱਕ ਨਸ਼ਾ ਤਸਕਰ ਦੇ ਪੈਰ ਤੇ ਗੋਲੀ ਲੱਗੀ ਹੈ। ਨਸ਼ਾ ਤਸਕਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਅਤੇ ਹੁਣ ਉਸ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ।

Spread the love