ਚੰਡੀਗੜ੍ਹ, 29 ਅਗਸਤ- ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਐਸ.ਡੀ.ਐਮ. ਨੰਗਲ ਉਦੇਦੀਪ ਸਿੰਘ ਸਿੱਧੂ ਨੂੰ ਰਾਜਪਾਲ ਦੇ ਹੁਕਮਾਂ ’ਤੇ ਸਸਪੈਂਡ ਕਰ ਦਿੱਤਾ ਗਿਆ ਹੈ। ਉਦੇਦੀਪ ਸਿੰਘ ਸਿੱਧੂ ਨੂੰ ਹੜ੍ਹਾਂ ਕਾਰਨ ਬਣੀ ਸਥਿਤੀ ਵਿਚ ਡਿਊਟੀ ਦੌਰਾਨ ਗੈਰਜ਼ਿੰਮੇਵਾਰਾਨਾਂ ਰਵੱਈਏ ਕਾਰਨ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਸੰਬੰਧੀ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਹੜ੍ਹਾਂ ਕਾਰਨ ਬਣੀ ਸਥਿਤੀ ਦੌਰਾਨ ਪ੍ਰਭਾਵਿਤ ਇਲਾਕਿਆਂ ਵਿਚ ਸੀਨੀਅਰ ਅਧਿਕਾਰੀਆਂ ਦੇ ਦੌਰੇ ਮੌਕੇ ਗੈਰਹਾਜ਼ਰ ਹੋਣ ਅਤੇ ਉਚ ਅਧਿਕਾਰੀਆਂ ਨਾਲ ਕੋਈ ਤਾਲਮੇਲ ਕਾਇਮ ਨਾ ਕਰਨ ਕਾਰਨ ਉਸ ਨੂੰ ਤੁਰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।

Spread the love