ਬਹਿਬਲ ਕਲਾਂ ਗੋਲੀ ਕਾਂਡ ‘ਚ ਨਵਾਂ ਮੋੜ,

ਚੰਡੀਗੜ੍ਹ:ਬਹਿਬਲ ਕਲਾਂ ਗੋਲੀ ਕਾਂਡ ‘ਚ ਨਵਾਂ ਮੋੜ ਆਇਆ ਹੈ। ਪੀੜਤ ਪਰਿਵਾਰ ਨੇ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਫਾਇਰਿੰਗ ‘ਚ ਜਾਨ ਗਵਾਉਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ। ਪੀੜਤ ਪਰਿਵਾਰ ਨੇ ਐਸਆਈਟੀ ਵੱਲੋਂ ਅਦਾਲਤ ਵਿੱਚ ਦਾਇਰ ਚਾਰਜਸ਼ੀਟ ‘ਤੇ ਸਵਾਲ ਉਠਾਏ ਹਨ। ਇਸ ਦੇ ਨਾਲ ਹੀ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵੀ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਹੈ।

ਦੂਜੇ ਪਾਸੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਿੱਖ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਤੋਂ ਬਾਅਦ ਘਟਨਾ ਵਿੱਚ ਜ਼ਖ਼ਮੀ ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਇਨਸਾਫ਼ ਦੀ ਗੁਹਾਰ ਲਾਈ ਹੈ ਕਿ ਸਿੱਖ ਜਥੇਬੰਦੀਆਂ ਖਿਲਾਫ ਕਾਰਵਾਈ ਕੀਤੇ ਜਾਏ।

Spread the love