ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਦਾ ਕੌਮੀ ਸਕੱਤਰ ਨਿਯੁਕਤ ਕੀਤਾ

ਨਵੀਂ ਦਿੱਲੀ, : ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਰਾਸ਼ਟਰੀ ਸਕੱਤਰ ਨਿਯੁਕਤ ਕੀਤਾ ਹੈ। ਭਾਜਪਾ ਵੱਲੋਂ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ”

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਭਾਰਤੀ ਜਨਤਾ ਪਾਰਟੀ ਦਾ ਰਾਸ਼ਟਰੀ ਸਕੱਤਰ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਮਨਜਿੰਦਰ ਸਿੰਘ ਸਿਰਸਾ ਦਸੰਬਰ 2021 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।

ਭਾਜਪਾ ਨੇ ਇਹ ਵੀ ਐਲਾਨ ਕੀਤਾ ਕਿ ਅਨਿਲ ਐਂਟਨੀ ਨੂੰ ਪਾਰਟੀ ਦਾ ਰਾਸ਼ਟਰੀ ਬੁਲਾਰੇ ਨਿਯੁਕਤ ਕੀਤਾ ਗਿਆ ਹੈ।

ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਇਸ ਸਾਲ ਅਪ੍ਰੈਲ ਮਹੀਨੇ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ ਸਨ। ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਦਾ ਕੌਮੀ ਸਕੱਤਰ ਨਿਯੁਕਤ ਕੀਤਾ

Spread the love