ਦੱਖਣੀ ਅਫ਼ਰੀਕਾ: ਇਮਾਰਤ ਵਿਚ ਅੱਗ ਲੱਗਣ ਨਾਲ 58 ਲੋਕਾਂ ਦੀ ਮੌਤ

ਜੋਹਾਨਸਬਰਗ, 31 ਅਗਸਤ- ਡਾਊਨਟਾਊਨ ਜੋਹਾਨਸਬਰਗ ਵਿਚ ਇਕ ਬਹੁਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 58 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਸਿਟੀ ਆਫ਼ ਜੋਹਾਨਸਬਰਗ ਐਮਰਜੈਂਸੀ ਮੈਨੇਜਮੈਂਟ ਸਰਵਿਸਿਜ਼ ਦੇ ਬੁਲਾਰੇ ਰਾਬਰਟ ਮੁਲਾਉਦਜ਼ੀ ਨੇ ਟਵਿੱਟਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ 58 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 43 ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਅਜੇ ਵੀ ਖੋਜ ਅਤੇ ਰਿਕਵਰੀ ਅਭਿਆਨ ਜਾਰੀ ਹਨ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Spread the love