ਬਰਨਾਲਾ: ਅਮਰੀਕ ਸਿੰਘ ਅਜਨਾਲਾ ਅਤੇ ਬਾਬਾ ਰੇਸ਼ਮ ਸਿੰਘ ਦਮਦਮੀ ਟਕਸਾਲ ਨੇ 6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ।ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਬਰਨਾਲਾ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਿੰਡ ਕਲਿਆਣ, ਬੁਰਜ ਜਵਾਹਰ ਸਿੰਘ ਵਾਲਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਚੋਂ ਚੋਰੀ ਹੋਏ 328 ਸਰੂਪਾਂ ਸੰਬੰਧੀ ਭਗਵੰਤ ਮਾਨ ਸਰਕਾਰ ਵਲੋਂ ਸਿੱਟ ਦਾ ਗਠਨ ਕਰਨ ਦੇ ਬਾਵਜੂਦ 14 ਮਹੀਨਿਆਂ ਦੌਰਾਨ ਕੋਈ ਇਨਸਾਫ਼ ਨਾ ਦੇਣ ਦੇ ਰੋਸ ਵਜੋਂ ਮਿਤੀ 6 ਸਤੰਬਰ ਨੂੰ ਧਨੌਲਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਇਸ ਰੋਸ ਮਾਰਚ ਵਿਚ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਿਲ ਹੋਣਗੀਆਂ।

Spread the love