One Nation One Election:ਕੇਂਦਰ ਦਾ ਵੱਡਾ ਕਦਮ, ਸਾਬਕਾ ਰਾਸ਼ਟਰਪਤੀ ਦੀ ਪ੍ਰਧਾਨਗੀ ‘ਚ ਕਮੇਟੀ ਗਠਿਤ

ਚੰਡੀਗੜ੍ਹ: ‘ਵਨ ਨੇਸ਼ਨ ਵਨ ਇਲੈਕਸ਼ਨ’ ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਇੱਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਕਾਨੂੰਨ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰੇਗੀ। ਮੋਦੀ ਸਰਕਾਰ ਲੰਬੇ ਸਮੇਂ ਤੋਂ ਪੂਰੇ ਦੇਸ਼ ਵਿੱਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਾਉਣ ਉੱਪਰ ਵਿਚਾਰ ਕਰ ਰਹੀ ਹੈ। ਸਰਕਾਰ ਇਸ ਦਾ ਮਕਸਦ ਪੈਸੇ ਤੇ ਸਮਾਂ ਦੀ ਬੱਚਤ ਦੱਸ ਰਹੀ ਹੈ।

Spread the love