SC ਨੇ ਸਤੇਂਦਰ ਜੈਨ ਦੀ ਅੰਤ੍ਰਿਮ ਜ਼ਮਾਨਤ 12 ਸਤੰਬਰ ਤੱਕ ਵਧਾ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਮੈਡੀਕਲ ਆਧਾਰ ‘ਤੇ 12 ਸਤੰਬਰ ਤੱਕ ਅੰਤ੍ਰਿਮ ਜ਼ਮਾਨਤ ਵਧਾ ਦਿੱਤੀ ਹੈ।

ਇਸ ਦੌਰਾਨ ਸੁਪਰੀਮ ਕੋਰਟ ਦੇ ਜੱਜ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੇ ਮਾਮਲੇ ਦੀ ਸੁਣਵਾਈ ਤੋਂ ਨਾਂਹ ਕਰ ਦਿੱਤੀ। ਇਹ ਮਾਮਲਾ ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਗਿਆ ਸੀ। ਪਰ ਜਸਟਿਸ ਪੀਕੇ ਮਿਸ਼ਰਾ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਜਸਟਿਸ ਏਐਸ ਬੋਪੰਨਾ ਨੇ ਭਾਰਤ ਦੇ ਚੀਫ਼ ਜਸਟਿਸ ਤੋਂ ਮਾਮਲੇ ਨੂੰ ਕਿਸੇ ਹੋਰ ਬੈਂਚ ਦੇ ਸਾਹਮਣੇ ਰੱਖਣ ਦੇ ਆਦੇਸ਼ ਪ੍ਰਾਪਤ ਕਰਨ ਤੋਂ ਬਾਅਦ ਮਾਮਲੇ ਨੂੰ 12 ਸਤੰਬਰ ਲਈ ਸੂਚੀਬੱਧ ਕੀਤਾ। ਅਦਾਲਤ ਨੇ ਕਿਹਾ, ‘ਅਗਲੀ ਤਰੀਕ ਤੱਕ ਅੰਤਰਿਮ ਹੁਕਮ ਜਾਰੀ ਰੱਖਿਆ ਜਾਵੇ।

Spread the love