ਚੰਡੀਗੜ੍ਹ: ਪੰਜਾਬ ਦੇ ਖਜਾਨੇ ਚ 15ਵੇਂ ਵਿੱਤ ਕਮਿਸ਼ਨ ਦੇ 857.95 ਕਰੋੜ ਬਕਾਇਆ ਪਏ ਹਨ ਜਿਨ੍ਹਾਂ ਨੂੰ ਹੁਣ ਪੰਚਾਇਤੀ ਸੰਸਥਾਵਾਂ ਰਾਹੀਂ ਖਰਚਿਆ ਜਾ ਸਕੇਗਾ।

ਪੰਚਾਇਤੀ ਸੰਸਥਾਵਾਂ ਨੂੰ ਵਿੱਤੀ ਸਾਲ 2020-21 ਤੋਂ ਲੈ ਕੇ 2023-24 ਦੌਰਾਨ ਪੰਦਰ੍ਹਵੇਂ ਵਿੱਤ ਕਮਿਸ਼ਨ ਦੇ ਕੁੱਲ 3157.42 ਕਰੋੜ ਰੁਪਏ ਦੇ ਫ਼ੰਡ ਰਿਲੀਜ਼ ਹੋਏ ਹਨ, ਜਿਨ੍ਹਾਂ ’ਚੋਂ 2299.47 ਕਰੋੜ ਦੇ ਫ਼ੰਡ ਵਰਤੇ ਜਾ ਚੁੱਕੇ ਹਨ

ਵੇਰਵਿਆਂ ਅਨੁਸਾਰ ਪੰਜਾਬ ਵਿਚ 22 ਜ਼ਿਲ੍ਹਾ ਪ੍ਰੀਸ਼ਦਾਂ ਹਨ, ਜਿਨ੍ਹਾਂ ਨੂੰ ਪੰਦਰ੍ਹਵੇਂ ਵਿੱਤ ਕਮਿਸ਼ਨ ਦੇ ਉਕਤ ਵਰ੍ਹਿਆਂ ਦੌਰਾਨ 315.72 ਕਰੋੜ ਰੁਪਏ ਦੇ ਫ਼ੰਡ ਰਿਲੀਜ਼ ਹੋਏ ਸਨ। ਇਨ੍ਹਾਂ ’ਚੋਂ 66.13 ਕਰੋੜ ਹਾਲੇ ਅਣਵਰਤੇ ਪਏ ਹਨ। ਸੂਬੇ ਵਿਚ 150 ਪੰਚਾਇਤ ਸਮਿਤੀਆਂ ਹਨ, ਜਿਨ੍ਹਾਂ ਨੂੰ ਵਿੱਤ ਕਮਿਸ਼ਨ ਦੇ 631.52 ਕਰੋੜ ਜਾਰੀ ਹੋਏ ਸਨ ਅਤੇ ਇਨ੍ਹਾਂ ਫ਼ੰਡਾਂ ’ਚੋਂ ਅਜੇ 172.78 ਕਰੋੜ ਦੇ ਫ਼ੰਡ ਵਰਤੇ ਜਾਣੇ ਬਾਕੀ ਹਨ। ਗ੍ਰਾਮ ਪੰਚਾਇਤਾਂ ਦੀ ਗੱਲ ਕਰੀਏ ਤਾਂ ਪੰਦਰਵੇਂ ਵਿੱਤ ਕਮਿਸ਼ਨ ਵੱਲੋਂ ਚਾਰ ਸਾਲਾਂ ਦੌਰਾਨ ਪੰਚਾਇਤਾਂ ਨੂੰ 2210.18 ਕਰੋੜ ਦੇ ਫ਼ੰਡ ਜਾਰੀ ਕੀਤੇ ਗਏ ਸਨ ਜਿਨ੍ਹਾਂ ’ਚੋਂ ਪੰਚਾਇਤਾਂ ਕੋਲ 619.04 ਕਰੋੜ ਦੇ ਫ਼ੰਡ ਅਣਵਰਤੇ ਪਏ ਹਨ। ਗ੍ਰਾਮ ਪੰਚਾਇਤਾਂ, ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਕੋਲ ਇਸ ਵੇਲੇ ਕੁੱਲ 857.95 ਕਰੋੜ ਦੇ ਫ਼ੰਡ ਅਣਵਰਤੇ ਪਏ ਹਨ। ਇਨ੍ਹਾਂ ਫ਼ੰਡਾਂ ਨੂੰ ਵਰਤਣ ਵਾਸਤੇ ਪੰਚਾਇਤਾਂ ਕੋਲ ਬਹੁਤਾ ਸਮਾਂ ਬਾਕੀ ਨਹੀਂ ਹੈ। ਪੰਚਾਇਤਾਂ ਦਾ ਕਹਿਣਾ ਹੈ ਕਿ ਵਿਕਾਸ ਕੰਮ ਪਹਿਲਾਂ ਹੀ ਚੱਲ ਰਹੇ ਹਨ ਜਿਸ ਕਰਕੇ ਇਨ੍ਹਾਂ ਫ਼ੰਡਾਂ ਦੀ ਨਿਸ਼ਚਿਤ ਸਮੇਂ ਅੰਦਰ ਵਰਤੋਂ ਹੋ ਜਾਣੀ ਹੈ।

Spread the love