ਜੀ-20 ਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਹੀਂ,ਪੀਐਮ ਲੀ ਕਿਆਂਗ ਹੋਣਗੇ ਸ਼ਾਮਲ

ਦਿੱਲੀ–ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਜਗ੍ਹਾ ਉੱਥੇ ਦੀ ਪ੍ਰਧਾਨ ਮੰਤਰੀ ਲੀ ਕਿਆਂਗ ਸ਼ਾਮਲ ਹੋਣਗੇ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਸੋਮਵਾਰ (4 ਸਤੰਬਰ) ਨੂੰ ਇਹ ਜਾਣਕਾਰੀ ਦਿੱਤੀ। ਜੀ20 ਸ਼ਿਖਰ ਸੰਮੇਲਨ 9-10 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਕਰਵਾਇਆ ਜਾ ਰਿਹਾ ਹੈ।

ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਇੱਕ ਬਿਆਨ ਵਿੱਚ ਕਿਹਾ, “ਭਾਰਤ ਗਣਰਾਜ ਦੀ ਸਰਕਾਰ ਦੇ ਸੱਦੇ ‘ਤੇ, ਰਾਜ ਪ੍ਰੀਸ਼ਦ ਦੇ ਪ੍ਰਧਾਨ ਮੰਤਰੀ ਲੀ ਕਿਆਂਗ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ, ਭਾਰਤ ਵਿੱਚ ਹੋਣ ਵਾਲੇ 18ਵੇਂ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। ਬੁਲਾਰੇ ਮਾਓ ਨੇ ਪਹਿਲੀ ਵਾਰ ਭਾਰਤ ਦੀ ਮੇਜ਼ਬਾਨੀ ਕਰ ਰਹੇ ਇਸ ਉੱਚ ਪੱਧਰੀ ਸੰਮੇਲਨ ਤੋਂ ਸ਼ੀ ਦੀ ਗੈਰ-ਹਾਜ਼ਰੀ ਦਾ ਕੋਈ ਕਾਰਨ ਨਹੀਂ ਦੱਸਿਆ।

Spread the love